ਸੂਹੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨ੍ਹ੍ਹ ਕੀ ਸੋਭਾ ਸਭਨੀ ਥਾਈ ਜਿਨ੍ਹ੍ਹ ਪ੍ਰਭ ਕੇ ਚਰਣ ਪਰਾਤੇ ॥੧॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ਹ੍ਹ ਹਰਿ ਸਿਉ ਆਣਿ ਮਿਲਾਵੈ ॥੨॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥
Scroll