ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
Scroll