ਸੂਹੀ ਮਹਲਾ ੫ ॥ ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥ ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥ ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥ ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥ ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥ ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥ ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥
Scroll