ਸੂਹੀ ਮਹਲਾ ੫ ॥ ਭਾਗਠੜੇ ਹਰਿ ਸੰਤ ਤੁਮ੍ਹ੍ਹਾਰੇ ਜਿਨ੍ਹ੍ਹ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥ ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥ ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥
Scroll