ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥੫॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥

Leave a Reply

Powered By Indic IME