ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

Leave a Reply

Powered By Indic IME