ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

Leave a Reply

Powered By Indic IME