ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥

Leave a Reply

Powered By Indic IME