ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
Scroll