ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

Leave a Reply

Powered By Indic IME