ਸੂਹੀ ਮਹਲਾ ੩ ॥ ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹ੍ਹਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ ਨਾਮੁ ਧਿਆਇਨ੍ਹ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹ੍ਹਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹ੍ਹਿ ॥੩॥ ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥
Scroll