ਸਿਰੀਰਾਗੁ ਮਹਲਾ ੫ ਘਰੁ ੬ ॥ ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥ ਗੁਰ ਕੇ ਚਰਨ ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥ ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥ ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥ ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥

Leave a Reply

Powered By Indic IME