ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥ ਮੈ ਹਰਿ ਹਰਿ ਨਾਮੁ ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥ ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥ ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥ ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥ ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥ ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥

Leave a Reply

Powered By Indic IME