ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥ ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥ ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥ ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥ ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥੮॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥
Scroll