ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ੍ਹ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨ੍ਹ੍ਹ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥ ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

Leave a Reply

Powered By Indic IME