ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ੴ ਸਤਿਗੁਰ ਪ੍ਰਸਾਦਿ ॥ ਜੇ ਭੁਲੀ ਜੇ ਚੁਕੀ ਸਾਈ ਭੀ ਤਹਿੰਜੀ ਕਾਢੀਆ ॥ ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹ੍ਹਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥

Leave a Reply

Powered By Indic IME