ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

Leave a Reply

Powered By Indic IME