ਸਿਰੀਰਾਗੁ ਮਹਲਾ ੫ ॥ ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥ ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥ ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥ ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥ ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥

Leave a Reply

Powered By Indic IME