ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
Scroll