ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥
Scroll