ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
Scroll