ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨ੍ਹ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮ੍ਹ੍ਹਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥ ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥

Leave a Reply

Powered By Indic IME