ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥
Scroll