ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥

Leave a Reply

Powered By Indic IME