ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥

Leave a Reply

Powered By Indic IME