ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥
Scroll