ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥

Leave a Reply

Powered By Indic IME