ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥
Scroll