ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥
Scroll