ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥
Scroll