ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

Leave a Reply

Powered By Indic IME