ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥
Scroll