ਸੂਹੀ ਮਹਲਾ ੫ ॥ ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨ੍ਹ੍ਹੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥ ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥
Scroll