ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥
Scroll