ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥

Leave a Reply

Powered By Indic IME