ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
Scroll