ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸਹਾਗਣਿ ਨਾਰਿ ॥੧॥
Scroll