ਸਿਰੀਰਾਗੁ ਮਹਲਾ ੫ ਘਰੁ ੧ ॥ ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥ ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥ ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥ ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥

Leave a Reply

Powered By Indic IME