ਸਿਰੀਰਾਗੁ ਮਹਲਾ ੫ ॥ ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥ ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥ ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥ ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥ ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥

Leave a Reply

Powered By Indic IME