ਸਲੋਕੁ ਮਃ ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥
Scroll