ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥ ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥ ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥ ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥
Scroll