ਮਹਲਾ ੧ ॥ ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥ ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥ ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥ ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥ ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥ ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥ ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥ ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥ ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥ ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥ ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥

Leave a Reply

Powered By Indic IME