ਸਿਰੀਰਾਗੁ ਮਹਲਾ ੧ ॥ ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥ ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥ ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥ ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥ ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥ ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥ ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥ ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥ ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥

Leave a Reply

Powered By Indic IME