ਸੂਹੀ ਕਬੀਰ ਜੀਉ ॥ ਅਮਲੁ ਸਿਰਾਨੋ ਲੇਖਾ ਦੇਨਾ ॥ ਆਏ ਕਠਿਨ ਦੂਤ ਜਮ ਲੇਨਾ ॥ ਕਿਆ ਤੈ ਖਟਿਆ ਕਹਾ ਗਵਾਇਆ ॥ ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥ ਚਲੁ ਦਰਹਾਲੁ ਦੀਵਾਨਿ ਬੁਲਾਇਆ ॥ ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥ਕਰਉ ਅਰਦਾਸਿ ਗਾਵ ਕਿਛੁ ਬਾਕੀ ॥ ਲੇਉ ਨਿਬੇਰਿ ਆਜੁ ਕੀ ਰਾਤੀ ॥ ਕਿਛੁ ਭੀ ਖਰਚੁ ਤੁਮ੍ਹ੍ਹਾਰਾ ਸਾਰਉ ॥ ਸੁਬਹ ਨਿਵਾਜ ਸਰਾਇ ਗੁਜਾਰਉ ॥੨॥ ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥ ਈਤ ਊਤ ਜਨ ਸਦਾ ਸੁਹੇਲੇ ॥ ਜਨਮੁ ਪਦਾਰਥੁ ਜੀਤਿ ਅਮੋਲੇ ॥੩॥ ਜਾਗਤੁ ਸੋਇਆ ਜਨਮੁ ਗਵਾਇਆ ॥ ਮਾਲੁ ਧਨੁ ਜੋਰਿਆ ਭਇਆ ਪਰਾਇਆ ॥ ਕਹੁ ਕਬੀਰ ਤੇਈ ਨਰ ਭੂਲੇ ॥ ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥੪॥੩॥

Leave a Reply

Powered By Indic IME