ਸੂਹੀ ਕਬੀਰ ਜੀਉ ਲਲਿਤ ॥ ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥ ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥ ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥ ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥ ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥ ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥ ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥ ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥

Leave a Reply

Powered By Indic IME