ਸੂਹੀ ਲਲਿਤ ਕਬੀਰ ਜੀਉ ॥ ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥ ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥੧॥ ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥ ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥ ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥ ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥ ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥ ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥ ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕ ॥ ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕ ॥੪॥੫॥

Leave a Reply

Powered By Indic IME