ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥
Scroll