ਸਿਰੀਰਾਗੁ ਮਹਲਾ ੧ ॥ ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥ ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥ ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥ ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥ ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥ ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥ ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥ ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥ ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥
Scroll