ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
Scroll