ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥

Leave a Reply

Powered By Indic IME